ਸ੍ਰੀ ਫਤਹਿਗੜ੍ਹ ਸਾਹਿਬ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਾਊਸ ਵਿੱਚ ਜਰਨਲ ਸਕੱਤਰ ਚੁਣੇ ਤੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਸ਼ਹੀਦਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਫਤਿਹਗਡ਼੍ਹ ਸਾਹਿਬ ਵਿਖੇ ਨਤਮਸਤਕ ਹੋਏ ।
ਗੁਰਦੁਆਰਾ ਸ੍ਰੀ ਨਤਮਸਤਕ ਹੋਣ ਉਪਰੰਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਅਤੇ ਹਲਕਾ ਉਮੀਦਵਾਰ ਜਗਦੀਪ ਸਿੰਘ ਚੀਮਾ, ਗੁਰਦੁਆਰਾ ਸ੍ਰੀ ਫਤਿਹਗਡ਼੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ, ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਸਰਹਿੰਦ ਜਤਿੰਦਰ ਸਿੰਘ ਬੱਬੂ, ਐਡਵੋਕੇਟ ਜਸਪ੍ਰੀਤ ਸਿੰਘ ਝੰਬਾਲੀ, ਸ਼ੇਰ ਸਿੰਘ ਸਾਬਕਾ ਪ੍ਰਧਾਨ ਮਿਊਂਸੀਪਲ ਕਮੇਟੀ ਸਰਹਿੰਦ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਅਵਤਾਰ ਸਿੰਘ ਰਿਆ, ਸਰਬਜੀਤ ਸਿੰਘ ਬਿੱਲਾ , ਸੁਰਿੰਦਰ ਸਿੰਘ ਸੁਹਾਗਹੇੜੀ, ਸੁਰਿੰਦਰ ਸਿੰਘ ਸਮਾਣਾ, ਨਰਿੰਦਰ ਸਿੰਘ ਰਸੀਦਪੁਰਾ, ਸਾਬਕਾ ਵਾਈਸ ਚੇਅਰਮੈਨ ਜਥੇਦਾਰ ਸਵਰਨ ਸਿੰਘ ਗੋਪਾਲੋਂ, ਬਲਵਿੰਦਰ ਸਿੰਘ ਭਮਾਰਸੀ ਮੀਤ ਮੈਨੇਜਰ, ਅਮਰਜੀਤ ਸਿੰਘ ਹੈੱਡ, ਹਰਜੀਤ ਸਿੰਘ ਬਿਲਡਿੰਗ ਸਟੋਰ ਕੀਪਰ, ਇੰਦਰਦੀਪ ਸਿੰਘ ਬੇਦੀ ਸਮੇਤ ਹਲਕਾ ਸ੍ਰੀ ਫਤਿਹਗਡ਼੍ਹ ਸਾਹਿਬ ਦੀਆਂ ਸਮਾਜਿਕ, ਧਾਰਮਿਕ, ਰਾਜਨੀਤਕ ਅਤੇ ਪੰਥਕ ਸੰਸਥਾਵਾ ਦੇ ਆਗੂ ਸਾਹਿਬਾਨ ਵਲੋ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੂੰ ਵੱਖ ਵੱਖ ਥਾਵਾ ਤੇ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ ਇਹ ਸੇਵਾ ਗੁਰੂ ਪਾਤਸ਼ਾਹ ਜੀ ਦੀ ਬਖਸਿਸ਼ ਅਤੇ ਸਾਹਿਬਜਾਦਿਆ ਦੀ ਅਸੀਸ ਸਦਕਾ ਹੀ ਝੋਲੀ ਵਿਚ ਪਈ ਹੈ।ਉਨ੍ਹਾਂ ਕਿਹਾ ਕਿ ਜਨਰਲ ਸਕੱਤਰ ਬਣਨ ਉਪਰੰਤ ਉਨ੍ਹਾਂ ਦੀ ਜ਼ਿੰਮੇਵਾਰੀ ਹੁਣ ਹੋਰ ਵੀ ਵਧ ਗਈ ਹੈ ਕਿ ਸ਼੍ਰੋਮਣੀ ਕਮੇਟੀ ਵਿੱਚ ਅੰਮ੍ਰਿਤ ਸੰਚਾਰ ਅਤੇ ਧਰਮ ਪ੍ਰਚਾਰ ਦੀ ਲਹਿਰ ਨੂੰ ਹੋਰ ਪ੍ਰਚੰਡ ਕਰ ਕੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਜੋੜਿਆ ਜਾ ਸਕੇ ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਡੇ ਬਜ਼ੁਰਗਾਂ ਨੇ ਕੁਰਬਾਨੀਆਂ ਦੇ ਕੇ ਮਾਣਮੱਤੀ ਸੰਸਥਾ ਖੜ੍ਹੀ ਕੀਤੀ ਹੈ ਜਿਸ ਤੇ ਸਾਨੂੰ ਮਾਣ ਕਰਨਾ ਚਾਹੀਦਾ ਹੈ ਤੇ ਇਸ ਦੀ ਚਡ਼੍ਹਦੀ ਕਲਾ ਲਈ ਸਹਿਯੋਗ ਦੇਣ ਦਾ ਯਤਨ ਕਰਨਾ ਚਾਹੀਦਾ ਹੈ ।
ਜਥੇਦਾਰ ਪੰਜੋਲੀ ਨੂੰ ਸ਼੍ਰੋਮਣੀ ਕਮੇਟੀ ਦਾ ਜਨਰਲ ਸਕੱਤਰ ਬਣਨ ਤੇ ਅਕਾਲੀ ਦਲ ਵੱਲੋਂ ਕੀਤਾ ਗਿਆ ਵਿਸ਼ੇਸ਼ ਸਨਮਾਨ
Nov 30, 2021