ਨਵਾਂਸ਼ਹਿਰ, 12 ਨਵੰਬਰ : ਪੈਨ ਇੰਡੀਆ ਮੁਹਿੰਮ ਤਹਿਤ ‘ਆਜ਼ਾਦੀ ਕਾ ਅੰਮਿ੍ਰਤ ਮਹੋਤਸਵ’ ਦੇ ਸਬੰਧੀ ਵਿਚ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ ਐਸ ਨਗਰ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਅਜੈ ਤਿਵਾੜੀ ਵੱਲੋਂ ਅੱਜ ਸਮੂਹ ਪ੍ਰੋ ਬੋਨੋ ਵਕੀਲਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕੀਤੀ ਗਈ। ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਅਤੇ ਸੀ. ਜੇ. ਐਮ-ਕਮ-ਸਕੱਤਰ ਮੈਡਮ ਹਰਪ੍ਰੀਤ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੇ 47 ਪ੍ਰੋ ਬਨੋ ਵਕੀਲ ਹਾਜ਼ਰ ਹੋਏ, ਜਿਨਾਂ ਨੂੰ ਜ਼ਿਲਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਨੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ. ਐਸ ਨਗਰ ਤੋਂ ਪਾਪਤ ਹੋਏ ਪ੍ਰਸੰਸਾ ਪੱਤਰ ਭੇਟ ਕੀਤੇ। ਉਨਾਂ ਸਮੂਹ ਪ੍ਰੋ ਬੋਨੋ ਵਕੀਲਾਂ ਦਾ ਧੰਨਵਾਦ ਕੀਤਾ ਅਤੇ ਹੋਰਨਾਂ ਵਕੀਲਾਂ ਨੂੰ ਵੀ ਪ੍ਰੋ ਬੋਨੋ ਸੇਵਾਵਾਂ ਦੇਣ ਲਈ ਪ੍ਰੇਰਿਤ ਕੀਤਾ।
ਜਸਟਿਸ ਅਜੈ ਤਿਵਾੜੀ ਵੱਲੋਂ ਪ੍ਰੋ ਬੋਨੋ ਵਕੀਲਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ
Nov 12, 2021