ਪੰਜਾਬ ਸਰਕਾਰ ਵਲੋਂ 40 ਕਰੋੜ ਦੀ ਲਾਗਤ ਨਾਲ ਬੰਗਾ-ਗੜ੍ਹਸ਼ੰਕਰ-ਸ੍ਰੀ ਆਨੰਦਪੁਰ ਸਾਹਿਬ ਰੋਡ ਨੂੰ ਅਪਗਰੇਡ ਕਰਨ ਦੀ ਮਨਜ਼ੂਰੀ : ਐਮਪੀ ਮਨੀਸ਼ ਤਿਵਾੜੀ

by

ਰੋਪੜ: ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਸ੍ਰੀ ਅਨੰਦਰਪੁਰ ਸਾਹਿਬ ਲੋਕ ਸਭਾ ਹਲਕੇ ਦੇ ਵਿਕਾਸ ਲਈ ਲਗਾਤਾਰ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਫਲ ਲੱਗਿਆ ਹੈ।ਪੰਜਾਬ ਸਰਕਾਰ ਵੱਲੋਂ ਕਰੀਬ 38 ਕਿਲੋਮੀਟਰ ਲੰਬੀ ਬੰਗਾ-ਗੜ੍ਹਸ਼ੰਕਰ-ਸ੍ਰੀ ਆਨੰਦਪੁਰ ਸਾਹਿਬ ਰੋਡ ਨੂੰ ਅਪਗਰੇਡ ਕਰਨ ਵਾਸਤੇ ਲਗਭਗ 40 ਕਰੋੜ ਰੁਪਏ ਦੇ ਫੰਡਾਂ ਦੀ ਮਨਜ਼ੂਰੀ ਦਿੱਤੀ ਗਈ ਹੈ।
ਇੱਥੋਂ ਜਾਰੀ ਇਕ ਬਿਆਨ `ਚ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਰਦਿਆਂ ਕਿਹਾ ਕਿ ਨਾ ਸਿਰਫ਼ ਇਸ ਇਲਾਕੇ ਨਾਲ ਸਬੰਧਤ ਲੋਕਾਂ, ਬਲਕਿ ਇੱਥੋਂ ਸਫਰ ਕਰਨ ਵਾਲੇ ਹਜ਼ਾਰਾਂ ਦੀ ਗਿਣਤੀ ਵਿੱਚ ਯਾਤਰੀਆਂ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਹੋਇਆਂ ਇਹ ਵੱਡਾ ਉਪਰਾਲਾ ਕੀਤਾ ਹੈ।
ਉਨ੍ਹਾਂ ਨੇ ਕਿਹਾ ਕਿ ਇਹ ਸੜਕ ਸ਼੍ਰੀ ਹਰਿਮੰਦਰ ਸਾਹਿਬ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਆਪਸ ਵਿਚ ਜੋੜਦੀ ਹੈ। ਇਸੇ ਤਰ੍ਹਾਂ, ਮਾਤਾ ਨੈਣਾ ਦੇਵੀ ਮੱਥਾ ਟੇਕਣ ਜਾਣ ਵਾਲੇ ਸ਼ਰਧਾਲੂਆਂ ਵਾਸਤੇ ਵੀ ਇਹ ਸੜਕ ਕਾਫੀ ਅਹਿਮ ਹੈ। ਜਿਸਨੂੰ ਲੈ ਕੇ ਉਨ੍ਹਾਂ ਨੇ ਲੋਕ ਸਭਾ ਵਿੱਚ ਵੀ ਜ਼ੋਰਦਾਰ ਅਵਾਜ਼ ਬੁਲੰਦ ਕਰਦਿਆਂ ਇਸ ਸੜਕ ਦਾ ਮੁੱਦਾ ਚੁੱਕਿਆ ਸੀ ਤੇ ਆਖਿਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਦੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਇਸ ਮੰਗ ਨੂੰ ਪੂਰਾ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ ਵੱਲੋਂ ਸੜਕ ਨੂੰ ਅਪਗਰੇਡ ਕਰਨ ਵਾਸਤੇ ਕਰੀਬ 40 ਕਰੋੜ ਰੁਪਏ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ ਅਤੇ ਇਸ ਸੰਬੰਧੀ ਕੰਮ ਵੀ ਜਲਦੀ ਸ਼ੁਰੂ ਹੋ ਜਾਵੇਗਾ।

Share
  •  
  •  
  •  
  •  
  •  

You may also like

article-image
पंजाब

नहर में महिला और बच्ची का शव : एक दिन पहले फिरोजपुर में पिता के सामने बह गए थे दो मासूम

अबोहर : अबोहर में अलग-अलग जगह दो शव मिले हैं। दोनों शव नहर के पानी में तैरते हुए मिले हैं, जिनमें एक महिला और एक बच्ची शामिल है। उपमंडल में केरा खेड़ा गांव के...
article-image
पंजाब

पति ने पत्नी के दूसरे कथित पति की सिर पर डंडे मारकर की हत्या, पुलिस ने किया गिरफ्तार

माहिलपुर(मोनिका भारद्वाज) – होशियारपुर जिले के माहिलपुर ब्लाक के पहाड़ी गांव मैली के बाहर एक प्रवासी मजदूर ने अपनी पत्नी के दूसरे पति का कत्ल उसके सिर पर डंडा मारकर दिया। गांव के लोगों...
article-image
पंजाब

सेवानिवृति पर विशेष – मास्टर सुभाष चंद धीमान

बीनेेेवाल । सुभाष चंद धीमान 31 मार्च दिन वीरवार को आर्ट एंड क्राफ्ट टीचर के पद से सेवानिवृत हो रहे हैं। उनका जन्म 3 मार्च 1964 को गढ़शंकर तहसील के गांव बीनेवाल में पिता...
Translate »
error: Content is protected !!