ਵਿਧਾਇਕ ਅੰਗਦ ਸਿੰਘ ਨੇ ਕਰਿਆਮ ਰੋਡ ’ਤੇ 9.33 ਕਰੋੜ ਰੁਪਏ ਦੀ ਲਾਗਤ ਨਾਲ ਪਾਏ ਜਾਣ ਵਾਲੇ ਸੀਵਰੇਜ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ

by

ਨਵਾਂਸ਼ਹਿਰ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦਿ੍ਰੜ ਵਚਨਬੱਧਤਾ ਨੂੰ ਦੁਹਰਾਇਆ
ਨਵਾਂਸ਼ਹਿਰ, 30 ਨਵੰਬਰ- ਵਿਧਾਨ ਸਭਾ ਮੈਂਬਰ ਅੰਗਦ ਸਿੰਘ ਨੇ ਮੰਗਲਵਾਰ ਨੂੰ ਸ਼ਹਿਰ ਦੀ ਮੂਸਾਪੁਰ ਰੋਡ, ਕਰਿਆਮ ਰੋਡ ਅਤੇ ਚਰਚ ਕਲੋਨੀ ਸਮੇਤ ਤਿੰਨ ਮੁਹੱਲਿਆਂ ਵਿੱਚ 9.33 ਕਰੋੜ ਰੁਪਏ ਦੀ ਲਾਗਤ ਵਾਲੇ ਸੀਵਰੇਜ ਵਿਛਾਉਣ ਦੇ ਕੰਮ ਦਾ ਉਦਘਾਟਨ ਕੀਤਾ।
ਨਗਰ ਨਿਗਮ ਦੇ ਪ੍ਰਧਾਨ ਸਚਿਨ ਦੀਵਾਨ ਅਤੇ ਹੋਰ ਪਤਵੰਤਿਆਂ ਦੀ ਹਾਜ਼ਰੀ ’ਚ ਵਿਧਾਇਕ ਅੰਗਦ ਸਿੰਘ ਨੇ ਨੀਂਹ ਪੱਥਰ ਰੱਖਦਿਆਂ ਕਿਹਾ ਕਿ ਇਸ ਪ੍ਰਾਜੈਕਟ ਤਹਿਤ 13 ਕਿਲੋਮੀਟਰ ਤੱਕ ਸੀਵਰੇਜ ਪਾਈਪ ਲਾਈਨ ਵਿਛਾਈ ਜਾਵੇਗੀ, ਜਿਸ ਨਾਲ ਇਨ੍ਹਾਂ ਖੇਤਰਾਂ ਦੇ 1377 ਘਰਾਂ ਨੂੰ ਫਾਇਦਾ ਹੋਵੇਗਾ।
ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨੂੰ ਅਗਲੇ ਨੌਂ ਮਹੀਨਿਆਂ ਵਿੱਚ ਨੇਪਰੇ ਚਾੜ੍ਹ ਲਿਆ ਜਾਵੇਗਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕੰਮ ਤੇਜ਼ ਰਫ਼ਤਾਰ ਨਾਲ ਕੰਮ ਨਿਪਟਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਇਲਾਕਾ ਵਾਸੀਆਂ ਦੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਸੀ, ਜੋਕਿ ਅੱਜ ਪੂਰੀ ਹੋ ਗਈ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਸੀਵਰੇਜ ਦੇ ਕੰਮਕਾਜ ’ਤੇ ਨਜ਼ਰ ਰੱਖਣ ਤਾਂ ਜੋ ਗੁਣਵੱਤਾ ਨਾਲ ਕਿਸੇ ਵੀ ਕੀਮਤ ’ਤੇ ਸਮਝੌਤਾ ਨਾ ਹੋਵੇੇ।
ਉਨ੍ਹਾਂ ਕਿਹਾ ਕਿ ਨਗਰ ਕੌਂਸਲ ਨਵਾਂ ਸ਼ਹਿਰ ਨੇ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਕਰੋੜਾਂ ਰੁਪਏ ਦੇ ਪ੍ਰਾਜੈਕਟ ਸ਼ੁਰੂ ਕੀਤੇ ਹਨ ਅਤੇ ਸ਼ਹਿਰ ਵਾਸੀਆਂ ਨੂੰ ਲਾਭ ਪਹੁੰਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀI ਸ਼ਹਿਰ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦਿ੍ਰੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਚਿਨ ਦੀਵਾਨ ਪ੍ਰਧਾਨ ਨਗਰ ਕੌਂਸਲ, ਚੇਅਰਮੈਨ ਇੰਪਰੂਵਮੈਂਟ ਟਰੱਸਟ ਡਾ: ਕਮਲਜੀਤ ਲਾਲ, ਚੇਤਰਾਮ ਰਤਨ ਅਤੇ ਬਲਵਿੰਦਰ ਭੁੰਬਲਾ (ਐਮ.ਸੀ.), ਰੋਮੀ ਖੋਸਲਾ, ਰੋਹਿਤ ਚੋਪੜਾ, ਅਰੁਣ ਦੀਵਾਨ, ਕਰਨ ਦੀਵਾਨ, ਲਲਿਤ ਸ਼ਰਮਾ, ਮਨਜੀਤ ਕੌਰ, ਰਜਿੰਦਰ ਮਹਿਤਾ, ਸੁਨੀਲ ਸੰਪਲੇ ਅਤੇ ਰਾਜਾ ਸੱਭਰਵਾਲ ਮੌਜੂਦ ਸਨ।

Share
  •  
  •  
  •  
  •  
  •  

You may also like

article-image
पंजाब , हिमाचल प्रदेश

पंजाब के एक ऑटोचालक ने हिमाचल प्रदेश के कांगड़ा में की खुदकुशी

एएम नाथ। कांगड़ा : हिमाचल प्रदेश में कांगड़ा जिले के एक गांव में पंजाब के 52 वर्षीय एक ऑटो रिक्शा चालक ने कथित तौर पर फांसी लगाकर आत्महत्या कर ली। पुलिस ने मंगलवार को...
article-image
पंजाब

2 लोगों की मौत – तेज रफ्तार कार ने ई-रिक्शा और मोटरसाइकिल को मारी टक्कर

पटियाला :  समाना-पटियाला रोड पर एक तेज रफ्तार कार ने एक कार को टक्कर मार दी, जिससे दो लोगों की मौत हो गई। जानकारी के अनुसार, कार ने पहले असरपुर गांव के पास एक...
article-image
पंजाब

राजा वड़िंग की जगह कौन? विजय इंदर सिंगला समेत कई नाम चर्चा में….48 घंटे में फैसला?

चंडीगढ़। पंजाब कांग्रेस में एक बार फिर संगठनात्मक बदलाव की चर्चाएं तेज हो गई हैं। पार्टी सूत्रों के मुताबिक प्रदेश कांग्रेस अध्यक्ष अमरिंदर सिंह राजा वड़िंग को पद से हटाकर नया प्रदेश अध्यक्ष नियुक्त...
article-image
पंजाब

अवैध खनन सहन नहीं होगा, अक्तूबर तक हर तरह की माइनिंग बंद : बैंस

लुधियाना : शुक्रवार को लुधियाना पहुंचे कैबिनेट मंत्री हरजोत सिंह बैंस से अवैध माइनिंग को लेकर बातचीत के दौरान कहा कि पंजाब में वैसे तो हर एक खड्‌ड बंद करवा दी है, लेकिन फिर...
Translate »
error: Content is protected !!