ਅਜਿਹਾ ਲੱਗ ਰਿਹੈ ਜਿਵੇਂ ਪਰਿਵਾਰ ਤੋਂ ਵਿਦਾਇਗੀ ਲੈ ਰਹੀ ਹੋਵਾਂ
ਨਵਾਂਸ਼ਹਿਰ, 4 ਅਕਤੂਬਰ :ਡਿਪਟੀ ਕਮਿਸ਼ਨਰ ਦਫ਼ਤਰ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਵੱਲੋਂ ਅੱਜ ਨਵੇਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੂੰ ਜੀਅ ਆਇਆਂ ਕਹਿਣ ਅਤੇ ਪਹਿਲੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੂੰ ਵਿਦਾਇਗੀ ਦੇਣ ਲਈ ਇਕ ਸ਼ਾਨਦਾਰ ਸਮਾਗਮ ਕਰਵਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਡਾ. ਸ਼ੇਨਾ ਅਗਰਵਾਲ ਵੱਲੋਂ ਡਿਪਟੀ ਕਮਿਸ਼ਨਰ ਦੇ ਤੌਰ ’ਤੇ ਨਿਭਾਈਆਂ ਗਈਆਂ ਬਿਹਤਰੀਨ ਸੇਵਾਵਾਂ ਨੂੰ ਸਦਾ ਯਾਦ ਰੱਖਿਆ ਜਾਵੇਗਾ। ਉਨਾਂ ਦੱਸਿਆ ਕਿ ਉਨਾਂ ਡਾ. ਸ਼ੇਨਾ ਅਗਰਵਾਲ ਕੋਲੋਂ ਬਹੁਤ ਕੁਝ ਸਿੱਖਿਆ ਹੈ ਅਤੇ ਉਹ ਕੋਸ਼ਿਸ਼ ਕਰਨਗੇ ਕਿ ਉਨਾਂ ਦੀ ਤਰਾਂ ਹੀ ਉਹ ਜ਼ਿਲਾ ਵਾਸੀਆਂ ਦੀ ਸੇਵਾ ਕਰ ਸਕਣ। ਉਨਾਂ ਡਾ. ਸ਼ੇਨਾ ਅਗਰਵਾਲ ਵੱਲੋਂ ਖਾਸ ਕਰਕੇ ਕੋਵਿਡ ਕਾਲ ਦੌਰਾਨ ਨਿਭਾਈਆਂ ਸੇਵਾਵਾਂ ਦਾ ਵਿਸ਼ੇਸ਼ ਜ਼ਿਕਰ ਕੀਤਾ, ਜਿਸ ਸਦਕਾ ਜ਼ਿਲੇ ਸਮੇਤ ਪੂਰੇ ਸੂਬੇ ਨੂੰ ਸੇਧ ਮਿਲੀ। ਇਸ ਮੌਕੇ ਡਾ. ਸ਼ੇਨਾ ਅਗਰਵਾਲ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨਗਰ ਦੇ ਵਾਸੀਆਂ ਵੱਲੋਂ ਮਿਲੇ ਅਥਾਹ ਪਿਆਰ ਅਤੇ ਸਹਿਯੋਗ ਨੂੰ ਉਹ ਹਮੇਸ਼ਾ ਯਾਦ ਰੱਖਣਗੇ। ਉਨਾਂ ਕਿਹਾ ਕਿ ਉਨਾਂ ਨੂੰ ਅਜਿਹਾ ਲੱਗ ਰਿਹਾ ਹੈ, ਜਿਵੇਂ ਉਹ ਆਪਣੇ ਪਰਿਵਾਰ ਤੋਂ ਵਿਦਾਇਗੀ ਲੈ ਰਹੇ ਹਨ। ਉਨਾਂ ਕਿਹਾ ਕਿ ਜ਼ਿਲੇ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਉਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਬਿਹਤਰੀਨ ਟੀਮ ਦੀ ਤਰਾਂ ਕੰਮ ਕੀਤਾ। ਉਨਾਂ ਆਸ ਪ੍ਰਗਟਾਈ ਕਿ ਨਵੇਂ ਡਿਪਟੀ ਕਮਿਸ਼ਨਰ ਨੂੰ ਵੀ ਉਹ ਇਸੇ ਤਰਾਂ ਸਹਿਯੋਗ ਦੇਣਗੇ। ਇਸ ਮੌਕੇ ਉੱਚ ਅਧਿਕਾਰੀਆਂ ਵੱਲੋਂ ਡਾ. ਸ਼ੇਨਾ ਅਗਰਵਾਲ ਨਾਲ ਆਪਣੇ ਕੰਮ ਦੇ ਤਜ਼ਰਬੇ ਸਾਂਝੇ ਕੀਤੇ ਅਤੇ ਉਨਾਂ ਨੂੰ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ, ਐਸ. ਡੀ. ਐਮ ਬੰਗਾ ਵਿਰਾਜ ਤਿੜਕੇ, ਐਸ. ਡੀ. ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਐਸ. ਡੀ. ਐਮ ਬਲਾਚੌਰ ਦੀਪਕ ਰੁਹੇਲਾ, ਜ਼ਿਲਾ ਮਾਲ ਅਫ਼ਸਰ ਅਜੀਤ ਪਾਲ ਸਿੰਘ, ਤਹਿਸੀਲਦਾਰ ਨਵਾਂਸ਼ਹਿਰ ਬਲਜਿੰਦਰ ਸਿੰਘ, ਨਾਇਬ ਤਹਿਸੀਲਦਾਰ ਕੁਲਵਰਨ ਸਿੰਘ, ਜ਼ਿਲਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ, ਸੁਪਰਡੈਂਟ ਬਹਾਦਰ ਸਿੰਘ, ਜ਼ਿਲਾ ਨਾਜਰ ਹਰਪਾਲ ਸਿੰਘ, ਪੀ. ਏ ਜਸਬੀਰ ਸਿੰਘ ਤੋਂ ਇਲਾਵਾ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਮੂਹ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
ਜ਼ਿਲਾ ਵਾਸੀਆਂ ਵੱਲੋਂ ਮਿਲੇ ਪਿਆਰ ਅਤੇ ਸਹਿਯੋਗ ਨੂੰ ਸਦਾ ਯਾਦ ਰੱਖਾਂਗੀ-ਡਾ. ਸ਼ੇਨਾ ਅਗਰਵਾਲ
Oct 04, 2021