ਮੁੱਖ ਮੰਤਰੀ ਬੰਗਾ ਨੂੰ ਦੇਣਗੇ 100 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਤੋਹਫ਼ਾ

by

ਮੰਗਲਵਾਰ ਦੇ ਆਪਣੇ ਦੌਰੇ ਦੌਰਾਨ ਕਈ ਅਹਿਮ ਪ੍ਰੋਜੈਕਟਾਂ ਦਾ ਐਲਾਨ ਕਰਨਗੇ
ਬੰਗਾ 22 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੰਗਲਵਾਰ ਨੂੰ ਆਪਣੀ ਬੰਗਾ ਫੇਰੀ ਦੌਰਾਨ ਕਈ ਅਹਿਮ ਪ੍ਰੋਜੈਕਟਾਂ ਦਾ ਐਲਾਨ ਕਰਕੇ ਬੰਗਾ ਵਾਸੀਆਂ ਨੂੰ ਲਗਭਗ 100 ਕਰੋੜ ਰੁਪਏ ਦਾ ਤੋਹਫਾ ਦੇਣਗੇ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ੍ਰੀ ਵਿਸ਼ੇਸ਼ ਸਾਰੰਗਲ, ਜਿਨ੍ਹਾਂ ਨੇ ਮੁੱਖ ਮੰਤਰੀ ਦੀ ਆਮਦ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਸੋਮਵਾਰ ਲੜੀਵਾਰ ਮੀਟਿੰਗਾਂ ਕੀਤੀਆਂ, ਨੇ ਦੱਸਿਆ ਕਿ ਮੁੱਖ ਮੰਤਰੀ ਸ਼੍ਰੀ ਚੰਨੀ ਵੱਲੋਂ ਮੰਗਲਵਾਰ ਨੂੰ ਬੰਗਾ ਦੇ ਵਿਕਾਸ ਲਈ ਕਈ ਮਹੱਤਵਪੂਰਣ ਪ੍ਰੋਜੈਕਟਾਂ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਬੰਗਾ ਖੇਤਰ ਦੇ ਵਿਕਾਸ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣਗੇ। ਸ੍ਰੀ ਸਾਰੰਗਲ ਨੇ ਕਿਹਾ ਕਿ ਇਹ ਪ੍ਰੋਜੈਕਟ ਲੋਕਾਂ ਨੂੰ ਮਿਆਰੀ ਸੇਵਾਵਾਂ ਤੇ ਸਹੂਲਤਾਂ ਪ੍ਰਦਾਨ ਕਰਨ ਵਿੱਚ ਸਹਾਇਕ ਸਿੱਧ ਹੋਣਗੇ।
ਇਸ ਦੌਰਾਨ ਮੁੱਖ ਮੰਤਰੀ ਦੇ ਦੌਰੇ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ। ਸ੍ਰੀ ਸਾਰੰਗਲ ਨੇ ਇਹ ਵੀ ਕਿਹਾ ਕਿ ਡਿਊਟੀ ਨੂੰ ਸੁਚਾਰੂ ਢੰਗ ਨਾਲ ਨਿਭਾਉਣ ਵਿੱਚ ਕਿਸੇ ਕਿਸਮ ਦੀ ਢਿੱਲਮੱਠ ਨਾ ਕੀਤੀ ਜਾਵੇ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਥਾਵਾਂ ਦਾ ਵੀ ਦੌਰਾ ਕੀਤਾ ਜਿੱਥੇ ਮੁੱਖ ਮੰਤਰੀ ਦੇ ਆਉਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਫੇਰੀ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।

Share
  •  
  •  
  •  
  •  
  •  

You may also like

article-image
पंजाब

बिना NOC के पंजाब में 1 दिसंबर से होगी रजिस्ट्री : सरकार द्वारा कानून पास कर नोटिफिकेशन जारी

चंडीगढ़।  प्रदेश के शहरी विकास और जल आपूर्ति व स्वच्छता मंत्री हरदीप सिंह मुंडियां ने चंडीगढ़ में एक चैनल पर आयोजित सम्मेलन के दौरान अपने विभागों का रोडमैप पेश किया। शहरी विकास मंत्री मुंडियां...
article-image
पंजाब

बाबू लक्षमण दास की आत्मिक शांति के लिए रखे का पाठ का भेग डाला : धार्मिक, राजनीतिक व समाजिक संगठनों के प्रतिनिधियों ने श्रत्रासुमन किए भेंट

गढ़शंकर। बाबू लक्षमण दास के आत्मिक शांति के लिए रखे पाठ का भोग आज स्थनीय विशवकर्मा मंदिर के कंप्लैकस में डाला गया और अरदास की गई। इस दौरान बाबू लक्षमण दास को बिभिन्न राजनीतिक,...
article-image
पंजाब

वार्ड 12 के 15 परिवार आप और भाजपा को छोड़ कांग्रेस में हुए शामिल

नंगल  :नगर कौंसिल नंगल के वार्ड नंबर 12 के 15 परिवारों  द्वारा आप तथा भाजपा का साथ छोडक़र कांग्रेस का हाथ पकड़ा गया। इस अवसर पर स्पीकर पंजाब विधानसभा राणा कंवरपाल सिंह के द्वारा...
Translate »
error: Content is protected !!