ਮੈਰਿਜ ਪੈਲੇਸਾਂ, ਮੇਲਿਆਂ, ਧਾਰਮਿਕ ਜਲੂਸਾਂ, ਵਿਆਹ ਸਮਾਗਮਾਂ, ਜਨਤਕ ਇੱਕਠਾਂ ਅਤੇ ਵਿੱਦਿਅਕ ਅਦਾਰਿਆਂ ਦੇ ਅੰਦਰ ਜਾਂ ਨੇੜੇ-ਤੇੜੇ ਹਥਿਆਰ ਲਿਜਾਣ ’ਤੇ ਪਾਬੰਦੀ

by

ਨਵਾਂਸ਼ਹਿਰ, 5 ਜਨਵਰੀ:
ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਵਿਸ਼ੇਸ਼ ਸਾਰੰਗਲ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵੱਲੋਂ ਸਿਵਲ ਰਿੱਟ ਪਟੀਸ਼ਨ 6213 ਆਫ਼ 2016 ਵਿਚ ਮਿਤੀ 22.07.2019 ਨੂੰ ਪਾਸ ਕੀਤੇ ਹੁਕਮਾਂ ਦੀ ਪਾਲਣਾ ਵਿੱਚ ਮੈਰਿਜ ਪੈਲੇਸ/ਰਿਜ਼ੋਰਟ, ਮੇਲੇ, ਧਾਰਮਿਕ ਜਲੂਸ/ ਬਰਾਤ/ਵਿਆਹ/ਸਮਾਗਮ ਅਤੇ ਹੋਰ ਜਨਤਕ ਇੱਕਠਾਂ ਅਤੇ ਵਿੱਦਿਅਕ ਅਦਾਰਿਆਂ ਦੇ ਅੰਦਰ ਜਾਂ ਨੇੜੇ-ਤੇੜੇ ਹਥਿਆਰ ਲੈ ਕੇ ਜਾਣ ’ਤੇ ਰੋਕ ਲਗਾ ਦਿੱਤੀ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਕਈ ਵਾਰ ਜਨਤਕ ਇੱਕਠਾਂ ਵਿੱਚ ਆਪਸੀ ਰੰਜਿਸ਼ ਕਾਰਨ, ਹਾਲਾਤ ਗੋਲੀਬਾਰੀ ਤੱਕ ਪਹੁੰਚ ਜਾਂਦੇ ਹਨ ਅਤੇ ਜਿਸ ਨਾਲ ਵੱਡਾ ਜਾਨੀ ਨੁਕਸਾਨ ਹੋਣ ਦਾ ਖਦਸ਼ਾ ਰਹਿੰਦਾ ਹੈ। ਇਸ ਤਰ੍ਹਾਂ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਦੇ ਭੰਗ ਹੋਣ ਦਾ ਖਤਰਾ ਬਣ ਜਾਂਦਾ ਹੈ। ਇਸ ਲਈ ਜ਼ਿਲੇ੍ਹ ਵਿੱਚ ਕਿਸੇ ਵੀ ਮੈਰਿਜ ਪੈਲੇਸ/ਰਿਜ਼ੋਰਟ, ਮੇਲੇ, ਧਾਰਮਿਕ ਜਲੂਸ/ਬਰਾਤ/ਵਿਆਹ/ਸਮਾਗਮ ਅਤੇ ਹੋਰ ਜਨਤਕ ਇੱਕਠਾਂ ਅਤੇ ਵਿਦਿਅਕ ਅਦਾਰਿਆਂ ਦੇ ਅੰਦਰ ਜਾਂ ਨੇੜੇ-ਤੇੜੇ ਹਥਿਆਰ/ਅਸਲਾ ਲੈ ਕੇ ਜਾਣ ’ਤੇ ਫੌਜਦਾਰੀ ਜ਼ਾਬਤਾ ਸੰਘਤਾ 1973 (1974) ਦੇ ਐਕਟ 2 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪਾਬੰਦੀ ਲਾਈ ਜਾਂਦੀ ਹੈੈ। ਇਹ ਹੁਕਮ 21 ਫਰਵਰੀ 2022 ਤੱਕ ਲਾਗੂ ਰਹਿਣਗੇ।

Share
  •  
  •  
  •  
  •  
  •  

You may also like

article-image
दिल्ली , पंजाब , हरियाणा , हिमाचल प्रदेश

चंडीगढ़ में कोरोना से पहली मौत : पॉजिटिव रिपोर्ट आई थी चार दिन पहले- अस्पतालों में अलर्ट जारी

चंडीगढ़। शहर में कोविड-19 संक्रमण से पहली मौत का मामला सामने आया है। सेक्टर-32 स्थित गवर्नमेंट मेडिकल कॉलेज एंड हॉस्पिटल (जीएमसीएच-32) में भर्ती लुधियाना निवासी 40 वर्षीय व्यक्ति ने दम तोड़ दिया। मरीज को...
article-image
पंजाब

जैन समाज की महिलाओं का प्रतिभोत्सव महिलाओं को आत्म निर्भर बनाने की एक शानदार पहल: विभा शर्मा

कैबिनेट मंत्री ब्रम शंकर जिंपा की धर्मपत्नी ने श्री गौतम जैन तरुणी मंडल के प्रतिभोत्सव में की शिरकत होशियारपुर। श्री गौतम जैन तरुणी मंडल की ओर से केशो मंदिर में आयोजित प्रतिभोत्सव में आज...
Translate »
error: Content is protected !!