ਨੌਜਵਾਨਾਂ ਲਈ ਫੌਜ ਦੀ ਭਰਤੀ ਵਾਸਤੇ ਮੁਫ਼ਤ ਪ੍ਰੀ-ਟ੍ਰੇਨਿੰਗ ਕੈਂਪ ਸ਼ੁਰੂ

by

ਹੁਸ਼ਿਆਰਪੁਰ, 10 ਨਵੰਬਰ: ਸੀ-ਪਾਈਟ ਨਵਾਂਸ਼ਹਿਰ ਦੇ ਕੈਂਪ ਇੰਚਾਰਜ ਨਿਰਮਲ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਦੇ ਨੌਜਵਾਨਾਂ ਦੀ ਭਰਤੀ ਜਲਦ ਹੋਣ ਜਾ ਰਹੀ ਹੈ ਜਿਸ ਲਈ ਸੀ-ਪਾਈਟ ਕੈਂਪ ਨਵਾਂਸ਼ਹਿਰ ਵਿਖੇ ਭਰਤੀ ਲਈ ਪ੍ਰੀ-ਟੇ੍ਰਨਿੰਗ ਕੈਂਪ ਸ਼ੁਰੂ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਚਾਹਵਾਨ ਨੌਜਵਾਨ 12 ਅਤੇ 15 ਨਵੰਬਰ ਨੂੰ ਸਵੇਰੇ 9 ਵਜੇ ਟਰਾਇਲ ਲਈ ਨਹਿਰੀ ਰੈਸਟ ਹਾਊਸ, ਰਾਹੋ ਰੋਡ, ਨਵਾਂਸ਼ਹਿਰ ਵਿਖੇ ਕੈਂਪ ਵਿਚ ਆ ਸਕਦੇ ਹਨ। ਉਨ੍ਹਾਂ ਦੱਸਿਆ ਕਿ ਚਾਹਵਾਨ ਨੌਜਵਾਨ ਆਪਣੇ ਅਸਲ ਸਰਟੀਫਿਕੇਟ ਲੈ ਕੇ ਆਉਣ, ਨੌਜਵਾਨ 10ਵੀਂ ਪਾਸ (ਘੱਟੋ ਘੱਟ 45 ਪ੍ਰਤੀਸ਼ਤ) ਜਾਂ 12ਵੀਂ ਪਾਸ ਹੋਵੇ। ਕੱਦ 5 ਫੁੱਟ 7 ਇੰਚ (170 ਸੈਂਟੀਮੀਟਰ) ਅਤੇ ਕੰਢੀ ਏਰੀਆ ਲਈ 163 ਸੈਂਟੀਮੀਟਰ, ਛਾਤੀ 77-82 ਸੈਂਟੀਮੀਟਰ ਅਤੇ ਉਮਰ 17 ਸਾਲ 6 ਮਹੀਨੇ ਤੋਂ 21 ਸਾਲ ਦਰਮਿਆਨ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਟਰਾਇਲ ਪਾਸ ਯੁਵਕਾਂ ਦਾ ਕੈਂਪ ਵਿਚ ਹੀ ਮੈਡੀਕਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਸ ਪ੍ਰੀ-ਟ੍ਰੇਨਿੰਗ ਦੌਰਾਨ ਯੁਵਕਾਂ ਨੂੰ ਖਾਣਾ ਅਤੇ ਰਿਹਾਇਸ਼ ਮੁਫ਼ਤ ਦਿੱਤੀ ਜਾਵੇਗੀ। ਹੋਰ ਜਾਣਕਾਰੀ ਲਈ 94637-38300, 87258-66019 ਅਤੇ 98145-86921 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Share
  •  
  •  
  •  
  •  
  •  

You may also like

article-image
दिल्ली , पंजाब , राष्ट्रीय , हरियाणा , हिमाचल प्रदेश

एलन मस्क  दुनिया के सबसे अमीर व्यक्ति : 17.48 लाख करोड़ रुपये की उनके पास संपत्ति – मुकेश अंबानी दुनिया के 12वें अमीर व्यक्ति

नई दिल्ली। भारत के सबसे अमीर व्यक्ति कौन है। इसके बारे में तो आप जानते होंगे। लेकिन, क्या आप जानते हैं कि दुनिया में सबसे ज्यादा संपत्ति किसके पास है। फोर्ब्स ने दुनिया के...
article-image
पंजाब

जीओ अरोड़ा टैलीकाम सतनौर के जीओ के र्बोड कुल हिंद किसान सभा ने हटाए

गढ़शंकर: जीओ अरोड़ा टैलीकाम सतनौर के बाहर से जीओ के र्बोड हटाने के बाद कुल हिंद किसान सभा के प्रदेशिक उपाध्यक्ष दर्शन सिंह मट्टू, जनवादी स्त्री सभा की नेत्री बीबी सुभाष चौधरी, सीटू नेता...
article-image
पंजाब

मार्किट कमेटियां व खरीद एजेंसियां मंडियों में तिरपालों का पर्याप्त स्टाक बनाए यकीनी: अपनीत रियात

डिप्टी कमिश्नर ने कहा कि मंडियों में सुचारु ढंग से की जा रही है गेहूं की खरीद गेहूं की खरीद में किसी भी तरह की ढीलाई या लापरवाही नहीं की जाएगी बर्दाश्त होशियारपुर :...
Translate »
error: Content is protected !!