ਪ੍ਰਨੀਤ ਕੌਰ ਵੱਲੋਂ ਜਨਮ ਅਸ਼ਟਮੀ ਦੇ ਪਾਵਨ ਦਿਵਸ ਮੌਕੇ ਵੱਖ-ਵੱਖ ਸਮਾਰੋਹਾਂ ‘ਚ ਸ਼ਿਰਕਤ

by

ਪਟਿਆਲਾ ।ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਪਟਿਆਲਾ ਸ਼ਹਿਰ ਵਿਖੇ ਵੱਖ-ਵੱਖ ਥਾਵਾਂ ‘ਤੇ ਕਰਵਾਏ ਗਏ ਸਮਾਰੋਹਾਂ ‘ਚ ਸ਼ਿਰਕਤ ਕੀਤੀ। ਉਨ੍ਹਾਂ ਨੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਮੌਕੇ ‘ਤੇ ਪੰਜਾਬ ਵਾਸੀਆਂ ਤੇ ਸਮੁੱਚੀ ਲੋਕਾਈ ਨੂੰ ਵਧਾਈਆਂ ਦਿੰਦਿਆਂ ਭਗਵਾਨ ਸ੍ਰੀ ਕ੍ਰਿਸ਼ਨ ਦੇ ਸਰਵ-ਵਿਆਪੀ ਪਿਆਰ ਤੇ ਸਦਭਾਵਨਾ ਦੇ ਫਲਸਫ਼ੇ ਨੂੰ ਅਪਣਾਉਣ ਦਾ ਸੱਦਾ ਵੀ ਦਿੱਤਾ।
ਇੱਥੇ ਸੰਤ ਨਗਰ ਵਿਖੇ ਸਥਿਤ ਸੰਤਾਂ ਦੀ ਕੁਟੀਆ ਵਿਖੇ ਕਰਵਾਏ ਸਮਾਰੋਹ ਦੌਰਾਨ ਪ੍ਰਾਚੀਨ ਮੰਦਿਰ ਵਿਖੇ ਨਤਮਸਤਕ ਹੁੰਦਿਆਂ ਸ੍ਰੀਮਤੀ ਪ੍ਰਨੀਤ ਕੌਰ ਨੇ ਭਗਵਾਨ ਦਾ ਅਸ਼ੀਰਵਾਦ ਲਿਆ। ਇਸ ਤੋਂ ਬਾਅਦ ਉਨ੍ਹਾਂ ਨੇ ਚੋਪੜਾ ਮੁਹੱਲਾ ਦੇ ਸ਼ਿਵ ਮੰਦਿਰ ਵਿਖੇ ਜਨਮ ਅਸ਼ਟਮੀ ਦੇ ਸਮਾਗਮ ਵਿਖੇ ਸ਼ਿਰਕਤ ਕੀਤੀ। ਸੰਸਦ ਮੈਂਬਰ ਇਸ ਤੋਂ ਇਲਾਵਾ ਗੁੜ ਮੰਡੀ ਦੇ ਸ਼ਿਵ ਮੰਦਿਰ ਸਮੇਤ ਉਹ ਪ੍ਰਾਚੀਨ ਸ਼ਿਵ ਮੰਦਿਰ, ਕਿਲਾ ਮੁਬਾਰਕ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਨੇ ਪੰਜਾਬ ਦੀ ਖੁਸ਼ਹਾਲੀ ਤੇ ਸਭਨਾਂ ਦੀ ਭਲਾਈ ਦੀ ਕਾਮਨਾ ਕੀਤੀ।
ਸ੍ਰੀਮਤੀ ਪ੍ਰਨੀਤ ਕੌਰ ਨੇ ਆਰਿਆ ਸਮਾਜ ਚੌਂਕ ਵਿਖੇ ਸਥਿਤ ਸ੍ਰੀ ਸਤਿ ਨਾਰਾਇਣ ਮੰਦਿਰ ਵਿਖੇ ਭਗਵਾਨ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਏ ਜਾਣ ਦੇ ਸਮਾਰੋਹ ‘ਚ ਵੀ ਸ਼ਿਰਕਤ ਕੀਤੀ। ਇਸ ਤੋਂ ਸੰਸਦ ਮੈਂਬਰ ਨੇ ਸ਼ੇਰਾਂ ਵਾਲਾ ਗੇਟ ਵਿਖੇ ਸਥਿਤ ਸ਼ਿਵ ਮੰਦਿਰ ਵਿਖੇ ਵੀ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਦੇ ਨਾਲ ਨਗਰ ਨਿਗਮ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ ਅਤੇ ਇਲਾਕਿਆਂ ਦੇ ਕੌਂਸਲਰ ਤੇ ਹੋਰ ਪਤਵੰਤੇ ਵੀ ਮੌਜੂਦ ਸਨ।
ਸ੍ਰੀਮਤੀ ਪ੍ਰਨੀਤ ਕੌਰ ਨੇ ਵੱਖ-ਵੱਖ ਸਮਾਰੋਹਾਂ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਪਟਿਆਲਾ ਸ਼ਹਿਰ ਵਿਖੇ ਹਰ ਧਰਮ ਤੇ ਭਾਈਚਾਰੇ ਦੇ ਲੋਕ ਸ੍ਰੀ ਕ੍ਰਿਸ਼ਨ ਜਨਮ-ਅਸ਼ਟਮੀ ਦਾ ਪਾਵਨ ਤਿਉਹਾਰ ਬਹੁਤ ਹੀ ਪਿਆਰ ਤੇ ਸਦਭਾਵਨਾ ਨਾਲ ਮਨਾਉਂਦੇ ਹਨ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਰ ਧਰਮ ਤੇ ਅਕੀਦੇ ਦੇ ਲੋਕਾਂ ਨੂੰ ਬਰਾਬਰ ਸਮਝਦਿਆਂ ਬਿਨਾਂ ਕਿਸੇ ਵਿਤਕਰੇ ਦੇ ਭਲਾਈ ਸਕੀਮਾਂ ਲਾਗੂ ਕੀਤੀਆਂ, ਜਿਨਾਂ ਦੇ ਬਹੁਤ ਸਾਰਥਿਕ ਨਤੀਜੇ ਆਏ ਹਨ।
ਸੰਸਦ ਮੈਂਬਰ ਨੇ ਕਿਹਾ ਕਿ ਜਦੋਂ ਸਾਡੇ ਦੇਸ਼ ਦੇ ਕਿਸਾਨ ਆਪਣੀਆਂ ਮੰਗਾਂ ਮਨਵਾਉਣ ਲਈ ਦਿੱਲੀ ਦੀਆਂ ਸਰਹੱਦਾਂ ‘ਤੇ ਧਰਨੇ ਲਗਾ ਰਹੇ ਹਨ ਤਾਂ ਅਜਿਹੇ ਮਾਹੌਲ ਵਿੱਚ ਭਗਵਾਨ ਸ੍ਰੀ ਕ੍ਰਿਸ਼ਨ ਦੀਆਂ ਸਿੱਖਿਆਵਾਂ ਦੀ ਸਾਰਥਿਕਤਾ ਹੋਰ ਵੀ ਵਧੇਰੇ ਹੋ ਜਾਂਦੀ ਹੈ, ਕਿਉਂਕਿ ਭਗਵਾਨ ਸ੍ਰੀ ਕ੍ਰਿਸ਼ਨ ਨੇ ਸਮਾਜ ਦੇ ਲਤਾੜੇ ਤੇ ਨਿਮਾਣੇ ਲੋਕਾਂ ਨੂੰ ਆਪਣੇ ਗਲ ਨਾਲ ਲਾਇਆ ਸੀ। ਉਨ੍ਹਾਂ ਨੇ ਅਪੀਲ ਕੀਤੀ ਕਿ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਲੋਕ ਆਪਸੀ ਨਫ਼ਰਤ ਤੇ ਵੰਡੀਆਂ ਦੀਆਂ ਹੱਦਾਂ ਤੋੜਨ ਦਾ ਪ੍ਰਣ ਵੀ ਕਰਨ।
ਸ੍ਰੀਮਤੀ ਪ੍ਰਨੀਤ ਕੌਰ ਨੇ ਅੱਗੇ ਕਿਹਾ ਕਿ ਸ੍ਰੀਮਦ ਭਾਗਵਤ ਗੀਤਾ ‘ਚ ਦਰਜ ਸ੍ਰੀ ਕ੍ਰਿਸ਼ਨ ਮਹਾਰਾਜ ਦੀਆਂ ਸਿੱਖਿਆਵਾਂ ‘ਤੇ ਚੱਲ ਕੇ ਸਾਨੂੰ ਆਪਸੀ ਭਾਈਚਾਰਕ ਸਾਂਝ ਤੇ ਫਿਰਕੂ ਸਦਭਾਵਨਾਂ ਦੀਆਂ ਤੰਦਾਂ ਨੂੰ ਮਜ਼ਬੂਤ ਕਰਨ ਦੇ ਯਤਨ ਕਰਨੇ ਚਾਹੀਦੇ ਹਨ ਤਾਂ ਕਿ ਅਸੀਂ ਖੁਸ਼ਹਾਲੀ ਅਤੇ ਸਦਭਾਵਨਾਂ ਦੇ ਨਵੇਂ ਦੌਰ ਦੀ ਸ਼ੁਰੂਆਤ ਕਰ ਸਕੀਏ।
ਇਸ ਦੌਰਾਨ ਸ੍ਰੀਮਤੀ ਪ੍ਰਨੀਤ ਕੌਰ ਦੇ ਨਾਲ ਪੀ.ਆਰ.ਟੀ.ਸੀ. ਦੇ ਚੇਅਰਮੈਨ ਕੇ.ਕੇ. ਸ਼ਰਮਾ, ਨਗਰ ਨਿਗਮ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ, ਕਾਂਗਰਸ ਸ਼ਹਿਰੀ ਪ੍ਰਧਾਨ ਕੇ.ਕੇ. ਮਲਹੋਤਰਾ, ਮਹਿਲਾ ਕਮਿਸ਼ਨ ਦੇ ਸੀਨੀਅਰ ਵਾਈਸ ਚੇਅਰਪਰਸਨ ਬਿਮਲਾ ਸ਼ਰਮਾ, ਪਨਸਪ ਦੇ ਸੀਨੀਅਰ ਵਾਈਸ ਚੇਅਰਮੈਨ ਨਰਿੰਦਰ ਲਾਲੀ, ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ, ਅਤੁਲ ਜੋਸ਼ੀ, ਸੂਚਨਾ ਕਮਿਸ਼ਨਰ ਅੰਮ੍ਰਿਤਪ੍ਰਤਾਪ ਸਿੰਘ ਸੇਖੋਂ, ਛੱਜੂ ਰਾਮ ਸੋਫਤ ਚੇਅਰਮੈਨ ਰਾਮਾਨੰਦ ਟਰਸਟ ਸੰਤਾਂ ਦੀ ਕੁਟੀਆਂ, ਰਾਮਗੜੀਆ ਭਲਾਈ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਜਗਜੀਤ ਸਿੰਘ ਸੱਗੂ, ਮਹਿਲਾ ਕਾਂਗਰਸ ਪ੍ਰਧਾਨ ਕਿਰਨ ਢਿਲੋਂ, ਕੌਂਸਲਰ ਨਿਖਿਲ ਬਾਤਿਸ਼ ਸ਼ੇਰੂ, ਹੈਪੀ ਸ਼ਰਮਾ, ਵਿਜੇ ਕੂਕਾ, ਸੰਜੀਵ ਹੈਪੀ, ਰਜਨੀ ਸ਼ਰਮਾ, ਨਰੇਸ਼ ਦੁੱਗਲ, ਮਨਜੀਵ ਸਿੰਘ ਕਾਲੇਕਾ, ਰੋਕੀ ਮਾਂਗਟ, ਨਿੱਖਲ ਕੁਮਾਰ ਕਾਕਾ, ਰਾਜਿੰਦਰ ਸ਼ਰਮਾ, ਸ਼ਿਵ ਕੁਮਾਰ ਪਾਠਕ, ਵੈਭਵ ਰਿਸ਼ੀ ਪਾਠਕ, ਜੌਲੀ ਰਮਨ ਭੂਪਾ, ਅਨੁਜ ਖੋਸਲਾ, ਸੰਦੀਪ ਮਲਹੋਤਰਾ, ਅਨਿਲ ਕੁਮਾਰ, ਹਰਸ਼ ਭਾਰਦਵਾਜ, ਹਰੀਸ਼ ਮਿਗਲਾਨੀ, ਵਿੱਕੀ ਅਰੌੜਾ, ਸ਼ਤੀਸ਼ ਕੰਬੋਜ, ਰੋਹਿਤ ਮੰਗਲਾ, ਮਨੀ ਗਰਗ, ਅਨਿਲ ਸ਼ਰਮਾ ਪ੍ਰਧਾਨ ਤਾਰਾ ਦੇਵੀ, ਕੌਂਸਲਰਾਂ ਸਮੇਤ ਵੱਡੀ ਗਿਣਤੀ ਸ਼ਰਧਾਲੂ ਮੌਜੂਦ ਸਨ।

Share
  •  
  •  
  •  
  •  
  •  

You may also like

article-image
पंजाब

जंगली जानवर के मांस सहित एक गिरफ्तार

गढ़शंकर : वन मंडल अधिकारी जंगली जीव होशियारपुर गुरशरन सिंह के दिशा निर्देशों पर जंगली जीवों के नाजायज शिकार करने वालों पर नकेल डालने हेतु आरंभ की गतिविधियों तहत गढ़शंकर में जंगली जीव विभाग...
article-image
पंजाब

MLA Jimpa Hands Over Sanction

*Relief worth Rs 6 crore granted to 251 beneficiaries under the housing scheme Hoshiarpur/Daljeet Ajnoha/Dec.5 :  MLA Bram Shankar Jimpa distributed sanction letters to 251 beneficiaries under the Pradhan Mantri Awas Yojana (Urban) 2.0...
article-image
पंजाब

मिस तीज बनी जगजीत कौर, गिद्दे में बढ़िया सर्बश्रेष्ठ प्रदर्शन कर भी जीता खिताब : महाराज ब्रह्मा नंद भूरीवाले गरीबदासी राणा गजिंदर चंद गर्ल्स कॉलेज मानसोवाल में मनाया तीज उत्सव

ओवर ऑल परफॉर्मेंस में खिताब मुस्कान को मिला गढ़शंकर :  महाराज ब्रह्मा नंद भूरीवाले गरीबदासी राणा गजिंदर चंद गर्ल्स कॉलेज, मानसोवाल में तीज उत्सव बड़े उत्साह के साथ मनाया गया।  जिसकी शुरुआत सभी स्टाफ...
article-image
पंजाब

वक्फबोर्ड ने 20 दिनों में गांव शेरगढ़ के मुस्लिम समुदाय के लिए 3 कनाल 15 मरले का किया कब्रिस्तान रिजर्व

होशियारपुर, 2 फरवरी :    मुख्यमंत्री भगवंत सिंह मान के नेतृत्व में पंजाब वक्फ बोर्ड लगातार बेहतरीन कार्य कर रहा है। पंजाब के सभी जिलों में मुस्लिम समुदाय की मुख्य जरूरत कब्रिस्तान को रिजर्व...
Translate »
error: Content is protected !!