ਵਿਧਾਇਕ ਅੰਗਦ ਸਿੰਘ ਨੇ 1.02 ਕਰੋੜ ਰੁਪਏ ਦੀ ਲਾਗਤ ਵਾਲੇ ਤਿੰਨ ਵੱਡੇ ਸੜਕੀ ਕੰਮਾਂ ਦਾ ਨੀਂਹ ਪੱਥਰ ਰੱਖਿਆ

by

ਨਵਾਂਸ਼ਹਿਰ : ਵਿਧਾਇਕ ਅੰਗਦ ਸਿੰਘ ਨੇ ਵੀਰਵਾਰ ਨੂੰ ਜ਼ਿਲ੍ਹੇ ਦੇ ਤਿੰਨ ਪਿੰਡਾਂ ਵਿੱਚ 1.02 ਕਰੋੜ ਰੁਪਏ ਦੇ ਤਿੰਨ ਵੱਡੇ ਸੜਕੀ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਨ੍ਹਾਂ ਪ੍ਰਾਜੈਕਟ ਵਿੱਚ ਪਿੰਡ ਚਰਾਣ ਵਿੱਚ 33.70 ਲੱਖ ਰੁਪਏ, ਪਿੰਡ ਧੈਂਗੜਪੁਰ ਵਿੱਚ 13.20 ਲੱਖ ਰੁਪਏ ਅਤੇ ਮਹਦੀਪੁਰ ਵਿੱਚ 56 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦਾ ਨਿਰਮਾਣ ਕੀਤਾ ਜਾਵੇਗਾ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਵਾਂਸ਼ਹਿਰ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ ਅਤੇ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ਦੇ ਬਰਾਬਰ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਪਿੰਡਾਂ ਦੀਆਂ ਸੜਕਾਂ ਦੇ ਨਿਰਮਾਣ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ |ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਪਿੰਡ ਵਾਸੀਆਂ ਦੀ ਸਹੂਲਤ ਲਈ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਲਈ ਵਚਨਬੱਧ ਹੈ। ਉਨ੍ਹਾਂ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਇਨ੍ਹਾਂ ਪ੍ਰਾਜੈਕਟਾਂ ਨੂੰ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਮਿਆਰੀ ਸਮੱਗਰੀ ਦੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਕੰਮਾਂ ’ਤੇ ਲਗਾਤਾਰ ਨਜ਼ਰ ਰੱਖਣਗੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਮੇਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਅਤੇ ਅਧਿਕਾਰੀਆਂ ਦੀ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਵਿਧਾਇਕ ਅੰਗਦ ਸਿੰਘ ਨੇ ਇਨ੍ਹਾਂ ਪਿੰਡਾਂ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਦੇ ਮਸਲੇ ਜਲਦੀ ਹੱਲ ਕਰਨ ਦੇ ਨਿਰਦੇਸ਼ ਦਿੱਤੇ।

Share
  •  
  •  
  •  
  •  
  •  

You may also like

article-image
दिल्ली , पंजाब , राष्ट्रीय , हिमाचल प्रदेश

ढडरियांवाले पर बलात्कार और हत्या का मामला दर्ज : भारतीय दंड संहिता की धारा 302 (हत्या), 376 (बलात्कार) और 506 (आपराधिक धमकी) के तहत सात दिसंबर को पटियाला के पासियाना पुलिस थाने में प्राथमिकी दर्ज

पटियाला  :  पंजाब पुलिस ने पटियाला में 2012 में एक महिला के साथ कथित बलात्कार और हत्या के मामले में  रंजीत सिंह ढडरियांवाले के खिलाफ मामला दर्ज किया है। पंजाब एवं हरियाणा उच्च न्यायालय...
article-image
पंजाब

गांव कोर्ट के पूर्व सरपंच राकेश कुमार सोनू साथियों सहित आप में शामिल : कैबिनेट मंत्री डॉ. रवजोत सिंह ने किया गर्मजोशी से स्वागत

शामचौरासी, 14 जुलाई। विधानसभा क्षेत्र शामचौरासी के गांव कोर्ट में आम आदमी पार्टी को उस समय और मजबूती मिली, जब गांव के पूर्व सरपंच राकेश कुमार सोनू अपने बड़ी संख्या में समर्थकों और साथियों...
article-image
पंजाब

मोड़ मंडी में आम आम आदमी पार्टी द्वारा की गई रैली पर आप सरकार ने चार करोड़ 16 लाख रुपये किए था खर्च : वीवीआईपी के खाने के लिए 16 लाख रुपये किए थे खर्च

चंडीगढ़ । लोकसभा चुनाव को लेकर बठिंडा की मोड़ मंडी में आम आम आदमी पार्टी द्वारा की गई रैली पर आप सरकार ने चार करोड़ 16 लाख रुपये खर्च किए थे। इसका खुलासा आरटीआई...
Translate »
error: Content is protected !!